Punjab
ਬਰਗਾੜੀ ਬੇਅਦਬੀ ਕਾਂਡ ਦਾ ਮਾਸਟਰ ਮਾਈਂਡ ਨਹੀਂ ਗਿਆ ਫੜਿਆ,ਗ੍ਰਿਫਤਾਰ ਵਿਅਕਤੀ ਨਿਕਲਿਆ ਕੋਈ ਹੋਰ..

ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਾਰ ਹੋਣ ਦੇ ਦੋਸ਼ ਵਿੱਚ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਕੋਈ ਹੋਰ ਨਹੀਂ ਬਲਕਿ ਸੰਦੀਪ ਬਰੇਟਾ ਹੈ।
ਇਸ ਦਾ ਪ੍ਰਗਟਾਵਾ ਐੱਸ. ਐੱਸ.ਪੀ. ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀ ਦਾ ਨਾਂ ਅਤੇ ਉਸਦੇ ਪਿਤਾ ਦਾ ਨਾਂ ਸੰਦੀਪ ਬਰੇਟਾ ਨਾਲ ਮੇਲ ਖਾਂਦਾ ਹੈ, ਜਿਸ ਕਾਰਨ ਇਹ ਗਲਤਫਹਿਮੀ ਹੋਈ ਹੈ। ਐਸ.ਐਸ.ਪੀ. ਨੇ ਕਿਹਾ ਕਿ ਸਾਡੀ ਟੀਮ ਬਿਨਾਂ ਕਿਸੇ ਨੂੰ ਗ੍ਰਿਫਤਾਰ ਕੀਤੇ ਵਾਪਸ ਪਰਤ ਰਹੀ ਹੈ।
ਦਰਅਸਲ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ‘ਤੇ ਸੁਰੱਖਿਆ ਅਮਲੇ ਵੱਲੋਂ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਤੋਂ ਬਾਅਦ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਸੰਦੀਪ ਬਰੇਟਾ ਨੂੰ ਫਰੀਦਕੋਟ ਲਿਆਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਥੋਂ ਤੱਕ ਕਿ ਪੁਲਿਸ ਦੀ ਇੱਕ ਟੀਮ ਬੈਂਗਲੁਰੂ ਲਈ ਰਵਾਨਾ ਹੋ ਗਈ ਸੀ।