Connect with us

Punjab

ਸਕੂਲਾਂ ਦੀ ਪ੍ਰਾਰਥਨਾ ਸਭਾ ‘ਚ ਗੂੰਜੇਗਾ ਜੀ-20 ਦਾ ਸੰਦੇਸ਼,ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ

Published

on

ਪੰਜਾਬ ਦੇ ਸਕੂਲ ਵਿੱਚ ਹੁਣ ਵਿਦਿਆਰਥੀਆਂ ਨੂੰ ਜੀ-20 ਦਾ ਸੁਨੇਹਾ ਦਿੱਤਾ ਜਾਵੇਗਾ। ਅਧਿਆਪਕ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਖੁਦ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕਰਨਗੇ। ਦੱਸਿਆ ਜਾ ਰਿਹਾ ਹੈ ਕੀ ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੈ। ਇਸ ਦੇ ਨਾਲ ਹੀ ਸਕੂਲ ਦੀ ਲਾਇਬ੍ਰੇਰੀ ਵਿੱਚ ਜੀ-20 ਨਾਲ ਸਬੰਧਤ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸਕੂਲ ਮੁਖੀਆਂ ਦੀ ਅਹਿਮ ਭੂਮਿਕਾ ਹੋਵੇਗੀ।