Punjab
ਮੌਸਮ ਵਿਭਾਗ ਨੇ ਤੂਫਾਨ ਅਤੇ ਭਾਰੀ ਬਾਰਿਸ਼ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਕੀਤਾ ਅਲਰਟ

PUNJAB WEATHER : ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ 43-44 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਗਰਮੀ ਦੀ ਮਾਰ ਕਾਰਨ ਘਰਾਂ ਵਿੱਚ ਲੁਕਣ ਲਈ ਮਜਬੂਰ ਹੋ ਗਏ ਹਨ। ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਵਾਲਾ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ 10 ਤੋਂ 13 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੂਫਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੀਰਵਾਰ ਦੇਰ ਰਾਤ ਹਿਮਾਚਲ ਦੀ ਮੰਡੀ ਸਮੇਤ ਆਸ-ਪਾਸ ਦੇ ਕਈ ਇਲਾਕਿਆਂ ‘ਚ ਮੀਂਹ ਪਿਆ। ਇਸੇ ਤਰ੍ਹਾਂ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਵੀ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਪੰਜਾਬ ਅਤੇ ਹਰਿਆਣਾ ਦੇ ਹਾਲਾਤ ਵਿਗੜ ਚੁੱਕੇ ਹਨ।