Punjab
ਮੌਸਮ ਵਿਭਾਗ ਨੇ ਮੀਹ ਦਾ ਕੀਤਾ ਅਲਰਟ ਜਾਰੀ , ਬਸੰਤ ਰੁੱਤ ਦੀ ਹੋਵੇਗੀ ਪਹਿਲੀ ਬਾਰਿਸ਼
15 ਫਰਵਰੀ 2024: ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 17 ਫਰਵਰੀ ਨੂੰ ਸਰਗਰਮ ਹੋ ਰਹੀ ਹੈ। ਇਸ ਦੇ ਮੱਦੇਨਜ਼ਰ 18 ਅਤੇ 19 ਫਰਵਰੀ ਨੂੰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੌਸਮ ਸਾਫ ਰਿਹਾ| ਜਿਸ ਤੋਂ ਬਾਅਦ 18 ਅਤੇ 19 ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਜੇ ਠੰਡ ਦਾ ਮੌਸਮ ਖਤਮ ਨਹੀਂ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਕਿਉਂਕਿ ਪਹਿਲਾਂ ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਵੇਗੀ, ਜਿਸ ਨਾਲ ਠੰਡ ‘ਚ ਹੋਰ ਵਾਧਾ ਹੋਵੇਗਾ।