Connect with us

India

ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ

Published

on

monsoon

ਦੇਸ਼ ਦੇ ਕਈ ਸੂਬਿਆਂ ‘ਚ ਲਗਾਤਾਰ ਮੀਂਹ ਪੈ ਰਿਹਾ ਹੈ ਤੇ ਕਈ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਬਣੀ ਪਈ ਹੈ। ਕਈ ਸੂਬਿਆਂ ‘ਚ  ਇਨ੍ਹਾਂ ਜ਼ਿਆਦਾ ਮੌਸਮ ਖਰਾਬ ਹੈ ਕਿ ਹੜ੍ਹ ਤਕ ਆ ਰਹੇ ਹਨ। ਪਹਾੜੀ ਖੇਤਰਾਂ ‘ਚ ਨਦੀਆਂ ਭਰ ਰਹੀਆਂ ਹਨ। ਭਾਰਤ ਮੌਸਮ ਵਿਭਾਗ ਨੇ ਪ੍ਰਸ਼ਾਸਨ ਨੂੰ ਕਿਸੇ ਵੀ ਐਮਰਜੈਂਸੀ ਲਈ ਸੁਚੇਤ ਰਹਿਣ ਲਈ ਕਿਹਾ ਹੈ। ਸੋਮਵਾਰ  ਤੋਂ  ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਤੇ ਇਸ ਦੇ ਮੱਦੇਨਜ਼ਰ ਸੂਬਿਆਂ ਦੇ ਕਈ ਹਿੱਸਿਆਂ ‘ਚ ਓਰੇਜ਼ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਉਤਰਾਖੰਡ ਦੇ ਕਮਾਓ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ, ਓਰੇਜ਼ ਅਲਰਟ ਜਾਰੀ ਕੀਤਾ ਗਿਆ ਹੈ। ਰਾਜਧਾਨੀ ‘ਚ ਸੋਮਵਾਰ ਨੂੰ ਘੱਟੋ- ਘੱਟ 29 ਡਿਗਰੀ ਸੈਲਸੀਅਸ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ  ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਹੈ ਕਿ 26 ਜੁਲਾਈ ਨੂੰ ਸੂਬੇ ਦੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 27 ਤੇ 28 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਥਾਵਾਂ ਤੇ ਮੀਂਹ ਤੇ ਗਰਜ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਅਨੁਸਾਰ ਲੁਧਿਆਣਾ, ਪਠਾਣਕੋਟ, ਗੁਰਦਾਸਪੁਰ, ਪਟਿਆਲਾ, ਫਤਿਹਗੜ ਸਾਹਿਬ, ਆਨੰਦਪੁਰ ਸਾਹਿਬ, ਨਵਾਂਸ਼ਹਿਰ, ਜਲੰਧਰ , ਚੰਡੀਗੜ੍ਹ ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਦੌਰਾਨ ਕਈ ਸੂਬਿਆਂ ‘ਚ ਅਲਰਟ ਵੀ ਜਾਰੀ ਕੀਤਾ ਗਿਆ ਹੈ।

Continue Reading
Click to comment

Leave a Reply

Your email address will not be published. Required fields are marked *