Punjab
ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅਲਰਟ ਕੀਤਾ ਜਾਰੀ

24ਸਤੰਬਰ 2023: ਅੱਜ ਯਾਨੀ ਕਿ ਐਤਵਾਰ ਨੂੰ ਪੰਜਾਬ ‘ਚ ਬੱਦਲ ਛਾਏ ਰਹਿਣਗੇ । ਇਸ ਦੌਰਾਨ ਮੌਸਮ ਵਿਭਾਗ ਨੇ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਫਾਜ਼ਿਲਕਾ, ਮੋਗਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ ਅਤੇ ਤਰਨਤਾਰਨ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਤਰੀ ਅਤੇ ਪੂਰਬੀ ਮਾਲਵੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਮੁਤਾਬਕ ਮਾਲਵੇ ‘ਚ ਹੋਰ ਬਾਰਿਸ਼ ਹੋਵੇਗੀ ਪਰ ਪੰਜਾਬ ਦੇ ਬਾਕੀ ਹਿੱਸਿਆਂ ‘ਚ ਬੱਦਲਵਾਈ ਰਹਿਣ ਕਾਰਨ ਮੌਸਮ ਸੁਹਾਵਣਾ ਬਣਿਆ ਰਹੇਗਾ। ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।