National
ਮੌਸਮ ਵਿਭਾਗ ਨੇ ਮੀਹ ਨੂੰ ਲੈ ਕੇ ਕੀਤਾ ਅਲਰਟ ਜਾਰੀ
16 ਦਸੰਬਰ 2023: ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼ ਸਣੇ ਪੂਰੇ ਉੱਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਵਿਚਾਲੇ ਹੁਣ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਿਕ 16 ਅਤੇ 17 ਦਸੰਬਰ ਨੂੰ ਦੱਖਣੀ ਭਾਰਤ ਦੇ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਓਥੇ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਤਾਮਿਲਨਾਡੂ ਵਿੱਚ 15 ਤੋਂ 17 ਦਸੰਬਰ ਤੱਕ, ਕੇਰਲ ਅਤੇ ਮਹੇ ਵਿੱਚ 16 ਤੋਂ 18 ਦਸੰਬਰ ਤੱਕ, ਜਦੋਂ ਕਿ ਲਕਸ਼ਦੀਪ ਵਿੱਚ 17 ਅਤੇ 18 ਦਸੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ‘ਤੇ ਤੂਫ਼ਾਨ ਵੀ ਆ ਸਕਦਾ ਹੈ।
16 ਅਤੇ 17 ਦਸੰਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।