Connect with us

Punjab

ਮੌਸਮ ਵਿਭਾਗ ਨੇ 3 ਅਗਸਤ ਤੱਕ ਕੀਤਾ ਅਲਰਟ ਜਾਰੀ, ਪੰਜਾਬ, ਹਰਿਆਣਾ,’ਚ ਭਾਰੀ ਮੀਂਹ ਦੀ ਭਵਿੱਖਬਾਣੀ

Published

on

weather update

ਚੰਡੀਗੜ੍ਹ1 ਅਗਸਤ 2023 – ਜੁਲਾਈ ਮਹੀਨੇ ਵਿੱਚ ਲਗਾਤਾਰ ਮੀਹ ਪੈਣ ਨਾਲ ਹੁਣ ਤੱਕ ਬਹੁਤ ਹੀ ਨੁਕਸਾਨ ਹੋਇਆ ਹੈ, ਜਿਥੇ ਹੀ ਹੁਣ ਮੌਸਮ ਵਿਭਾਗ ਦੇ ਵਲੋਂ ਅਗਸਤ ਅਤੇ ਸਤੰਬਰ ਵਿੱਚ ਆਮ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਕਈ ਹਿੱਸਿਆਂ ‘ਚ ਬਹੁਤ ਹੀ ਜਾਂ ਜ਼ਿਆਦਾ ਬਾਰਿਸ਼ ਹੋਈ ਹੈ, ਜਦਕਿ ਕਿਤੇ-ਕਿਤੇ ਆਮ ਨਾਲੋਂ ਬਹੁਤ ਹੀ ਘੱਟ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਮੁਤਾਬਕ ਭਾਰਤ ਦੇ ਕਈ ਹਿੱਸਿਆਂ ਵਿੱਚ 3 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਪੰਜਾਬ, ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ 3 ਅਗਸਤ ਤੱਕ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਜੁਲਾਈ ਵਿੱਚ ਭਾਰੀ ਬਾਰਸ਼ ਤੋਂ ਬਾਅਦ, ਦੇਸ਼ ਵਿੱਚ ਮਾਨਸੂਨ ਸੀਜ਼ਨ ਦੇ ਦੂਜੇ ਅੱਧ (ਅਗਸਤ ਅਤੇ ਸਤੰਬਰ) ਦੌਰਾਨ ਆਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਪੂਰਬੀ ਮੱਧ ਭਾਰਤ, ਪੂਰਬੀ ਅਤੇ ਉੱਤਰ-ਪੂਰਬੀ ਖੇਤਰ ਦੇ ਕੁਝ ਹਿੱਸਿਆਂ ਅਤੇ ਹਿਮਾਲਿਆ ਦੇ ਜ਼ਿਆਦਾਤਰ ਉਪ-ਡਿਵੀਜ਼ਨਾਂ ਵਿੱਚ ਆਮ ਤੋਂ ਥੋੜ੍ਹਾ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।