Punjab
ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਕੀਤੀ ਭਵਿੱਖਬਾਣੀ…
ਚੰਡੀਗੜ੍ਹ15ਸਤੰਬਰ 2023 : ਪੰਜਾਬ ਵਿੱਚ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਦਰਅਸਲ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਵੀ ਪੈ ਰਿਹਾ ਹੈ। ਇਸ ਨਾਲ ਮੌਸਮ ਥੋੜਾ ਠੰਡਾ ਹੋਵੇਗਾ ਅਤੇ ਲੋਕ ਕੜਾਕੇ ਦੀ ਗਰਮੀ ਤੋਂ ਬਚ ਸਕਣਗੇ।
ਵੀਰਵਾਰ ਨੂੰ ਲੁਧਿਆਣਾ ਜ਼ਿਲੇ ‘ਚ ਭਾਰੀ ਮੀਂਹ ਪਿਆ ਅਤੇ ਸੜਕਾਂ ‘ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ ਵਿੱਚ ਕਈ ਥਾਈਂ ਬੱਦਲਵਾਈ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਦਮ ਘੁੱਟਣ ਵਾਲੀ ਗਰਮੀ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਸਨ ਪਰ ਮੌਸਮ ਦੇ ਬਦਲਦੇ ਮਿਜਾਜ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।