Connect with us

Punjab

ਸ਼੍ਰੀ ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਅੱਜ ਪਾਕਿਸਤਾਨ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਹੋਇਆ ਰਵਾਨਾ

Published

on

ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ ) ਤੱਕ ਜਾਣ ਲਈ 28 ਫਰਵਰੀ ਤੋਂ ਆਰੰਭ ਹੋਇਆ ਮਹਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਡੇਰਾ ਬਾਬਾ ਨਾਨਕ ਗੁਰੂਦਵਾਰਾ ਸ਼੍ਰੀ ਦਰਬਾਰ ਸਾਹਿਬ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਵਿਸ਼ਾਲ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਰਵਾਨਾ ਹੋਇਆ। 

ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਧਰਤੀ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਮੁਕਤਸਰ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਚ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਦੇ ਪ੍ਰਬੰਧਾਂ ਹੇਠ ਰਵਾਨਾ ਹੋਏ ਇਸ ਨਗਰ ਕੀਰਤਨ ਦਾ ਰਸਤਿਆਂ ਚ ਸੰਗਤਾਂ ਵੱਲੋ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸ਼ਿੰਗਾਰੀ ਗਈ ਵੱਡੀ ਬੱਸ ਵਾਲੀ ਪਾਲਕੀ  ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕਰਕੇ ਬੜੀ ਹੀ ਸ਼ਰਧਾ ਨਾਲ ਸ਼ਬਦ ਕੀਰਤਨ ਕਰਦੇ ਹੋਏ ਸੰਗਤਾਂ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਚ ਸਥਿਤ ਗੁਰੂਦਵਾਰਾ ਸ਼੍ਰੀ ਦਰਬਾਰ ਸਾਹਿਬ ਵੱਲ ਰਵਾਨਾ ਹੋਇਆ ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ ਅਤੇ ਇਹ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚੋਂ ਬਣੇ ਰੂਟ ਮੁਤਾਬਕ ਡੇਰਾ ਬਾਬਾ ਨਾਨਕ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਅੱਜ ਮਹਾਨ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ। ਜਗਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਦੀ ਆਗਿਆ ਮੰਗੀ ਸੀ ਪਰ 430 ਲੋਕਾਂ ਨੂੰ ਹੀ ਮਨਜ਼ੂਰੀ ਮਿਲੀ ਹੈ।