Punjab
ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ‘ਤੇ ਮੋਹਰ ਲੱਗ ਸਕਦੀ ਹੈ।

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨੂੰ ਲਿਆਉਣ ਲਈ ਕਾਂਗਰਸ ਹਾਈਕਮਾਂਡ ਵੱਲੋਂ ਸਾਰੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।
ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆ ਰਹੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ‘ਤੇ ਮੋਹਰ ਲੱਗ ਸਕਦੀ ਹੈ।
ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ ਅਤੇ ਸੰਤੋਖ ਸਿੰਘ ਚੌਧਰੀ ਦੇ ਨਾਂ ਵੀ ਚਰਚਾ ‘ਚ ਹਨ ਪਰ ਸੂਤਰਾਂ ਮੁਤਾਬਕ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਦੀਆਂ ਜ਼ਿਆਦਾ ਸੰਭਾਵਨਾਵਾਂ ਸਾਹਮਣੇ ਆ ਰਹੀਆਂ ਹਨ।
ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਂਗਰਸ ਸੂਬਾ ਕਮੇਟੀ ਦੀ ਤਰਫੋਂ ਉਪਰੋਕਤ ਨਾਵਾਂ ਦੀ ਸੂਚੀ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਹੈ।