Punjab
ਕੌਮੀ ਇਨਸਾਫ਼ ਮੋਰਚਾ ਵਲੋਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ, ਪੜੋ ਪੂਰੀ ਖ਼ਬਰ

ਮੋਹਾਲੀ 7 ਅਗਸਤ 2023 : ਕੌਮੀ ਇਨਸਾਫ਼ ਮੋਰਚਾ ਨੇ ਆਜ਼ਾਦੀ ਦਿਵਸ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਆਜ਼ਾਦੀ ਦਿਵਸ (15 ਅਗਸਤ) ਮੌਕੇ ਮੋਰਚੇ ਵਾਲੀ ਥਾਂ ਤੋਂ ਚੰਡੀਗੜ੍ਹ ਤੱਕ ਮਾਰਚ ਕੱਢਿਆ ਜਾਵੇਗਾ। ਦੱਸ ਦਈਏ ਕਿ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ‘ਤੇ ਮੋਰਚਾ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ।
ਬਾਪੂ ਗੁਰਚਰਨ ਸਿੰਘ ਹਵਾਰਾ, ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਅਤੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਵੱਲੋਂ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸਿੱਖਾਂ ਨੂੰ 15 ਅਗਸਤ ਨੂੰ ਆਪਣੇ ਘਰਾਂ ‘ਤੇ ਕੇਸਰੀ ਝੰਡੇ ਲਗਾਉਣ ਦੀ ਅਪੀਲ ਵੀ ਕੀਤੀ।