Connect with us

Punjab

ਨਾਪਾਕ ਸਾਜ਼ਿਸ਼ ਫਿਰ ਨਾਕਾਮ : ਗੁਰਦਾਸਪੁਰ ‘ਚ ਬੀਐਸਐਫ ਨੇ ਡਰੋਨ ਦਾ ਪਿੱਛਾ ਕੀਤਾ

Published

on

ਪਾਕਿਸਤਾਨ ਨੇ ਇੱਕ ਵਾਰ ਫਿਰ ਪੰਜਾਬ ਸਰਹੱਦ ‘ਤੇ ਨਾਪਾਕ ਹਰਕਤ ਕੀਤੀ ਹੈ। ਪੰਜਾਬ ਦੇ ਗੁਰਦਾਸਪੁਰ ‘ਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆ ਰਹੇ ਇਕ ਸ਼ੱਕੀ ਡਰੋਨ ‘ਤੇ ਗੋਲੀਬਾਰੀ ਕੀਤੀ। ਡਰੋਨ ਗੋਲੀਬਾਰੀ ਕਰਨ ਤੋਂ ਬਾਅਦ ਵਾਪਸ ਪਰਤਿਆ। ਇਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਗਏ ਗੁਰਦਾਸਪੁਰ ਦੇ ਪਿੰਡ ਉੱਚਾ ਟਕਲਾ ਤੋਂ ਚੀਨ ਦੇ ਚਾਰ ਪਿਸਤੌਲ, 8 ਮੈਗਜ਼ੀਨ ਅਤੇ 47 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।