Connect with us

Punjab

ਪੰਜਾਬ ਦੀ ਨਵੀਂ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ।

Published

on

ਚੰਡੀਗੜ੍ਹ : ਪੰਜਾਬ ਦੀ ਨਵੀਂ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ।  ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮਐਲਏ ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ ‘ਚ ਵੀ ਕਟੌਤੀ ਗਈ ਹੈ।

ਸੀਐੱਮ ਮਾਨ ਨੇ ਕਿਹਾ ਕਿ ਕਈ ਲੀਡਰਾਂ ਦੀ ਲੱਖਾਂ ‘ਚ ਪੈਨਸ਼ਨ ਹੈ। ਜਿਸ ਨਾਲ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ। ਹੁਣ ਇਹ ਵਾਧੂ ਪੈਨਸ਼ਨ ਦਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ। 10 ਵਾਰ ਦੇ ਵਿਧਾਇਕ ਦੀ ਪੈਨਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨਾ ਬਣਦੀ ਹੈ। ਹੁਣ ਹਰ ਵਿਧਾਇਕ ਨੂੰ ਸਿਰਫ 75 ਹਜ਼ਾਰ ਪੈਨਸ਼ਨ ਮਿਲੇਗੀ। ਇਸ ਫੈਸਲੇ ਨਾਲ ਪੰਜ ਸਾਲਾਂ ਵਿੱਚ 80 ਕਰੋੜ ਤੋਂ ਵੱਧ ਦੀ ਬਚਤ ਹੋਵੇਗੀ।

ਇਸ ਫੈਸਲੇ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਰਾਜਸੀ ਖੇਤਰ ਦੇ ਹਰ ਰਾਜਸੀ ਆਗੂ ਲੋਕਾਂ ਕੋਲ ਹੱਥ ਜੋੜ ਕੇ ‘ਸੇਵਾ’ ਕਰਨ ਦੇ ਨਾਂ ‘ਤੇ ਲੋਕਾਂ ਤੋਂ ਵੋਟਾਂ ਮੰਗਦੇ ਹਨ। ਪਰ ਤੁਸੀਂ ਹੈਰਾਨ ਹੋਵੋਗੇ ਕਿ ਜਿਹੜੇ ਲੋਕ ਤਿੰਨ, ਪੰਜ ਜਾਂ ਛੇ ਵਾਰ ਵਿਧਾਇਕ ਚੁਣੇ ਗਏ ਹਨ, ਉਹ ਲੱਖਾਂ ਰੁਪਏ ਪੈਨਸ਼ਨ ਲੈ ਰਹੇ ਹਨ। ਉਹ ਵਿਧਾਨ ਸਭਾ ਵਿੱਚ ਵੀ ਨਹੀਂ ਆਉਂਦੇ। ਉਨ੍ਹਾਂ ਨੂੰ ਮਿਲਣ ਵਾਲੀ ਪੈਨਸ਼ਨ 3.50 ਲੱਖ ਰੁਪਏ ਤੋਂ ਲੈ ਕੇ 5.25 ਲੱਖ ਰੁਪਏ ਤੱਕ ਹੁੰਦੀ ਹੈ। ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਬੋਝ ਪੈਂਦਾ ਹੈ। ਇਨ੍ਹਾਂ ਵਿੱਚੋਂ ਕੁਝ ਸਿਆਸਤਦਾਨਾਂ ਨੇ ਸੰਸਦ ਦੇ ਮੈਂਬਰ ਵਜੋਂ ਵੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਨੂੰ ਪੈਨਸ਼ਨ ਵੀ ਮਿਲਦੀ ਹੈ। ”

ਮਾਨ ਨੇ ਕਿਹਾ ਕਿ “ਰਾਜ ਵਿੱਚ ਬੇਰੁਜ਼ਗਾਰੀ ਇੱਕ ਵੱਡਾ ਮੁੱਦਾ ਹੈ। ਸਾਰੇ ਨੌਜਵਾਨ ਲੜਕੇ-ਲੜਕੀਆਂ ਉੱਚ ਡਿਗਰੀਆਂ ਹਾਸਲ ਕਰ ਲੈਂਦੇ ਹਨ ਪਰ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਪਰਤਣਾ ਪੈਂਦਾ ਹੈ। ਉਨ੍ਹਾਂ ਡਿਗਰੀਆਂ ਦੇ ਆਧਾਰ ‘ਤੇ ਜਦੋਂ ਉਹ ਨੌਕਰੀਆਂ ਮੰਗਦੇ ਹਨ ਤਾਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਜਾਂਦਾ ਹੈ ਪਰ ਨੌਕਰੀ ਨਹੀਂ ਮਿਲਦੀ। ਅਸੀਂ ਇਸ ਦਿਸ਼ਾ ਵਿੱਚ ਵੱਡੇ ਕਦਮ ਚੁੱਕ ਰਹੇ ਹਾਂ। ”