Punjab
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ…

ਫਰੀਦਕੋਟ : ਫਰੀਦਕੋਟ ਦੀ ਮਾਣਯੋਗ ਅਦਾਲਤ ਨੇ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਕੱਲ੍ਹ ਹੋਈ ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਸਾਬਕਾ ਆਈ.ਜੀ. ਪਰਮਰਾਜ ਉਮਰਾਨੰਗਲ ਨੇ ਤਤਕਾਲੀ ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ ਅਤੇ ਚਰਨਜੀਤ ਸ਼ਰਮਾ ਨੇ ਪੇਸ਼ੀ ਤੋਂ ਛੋਟ ਲੈ ਲਈ ਹੈ। ਪਰ ਬੀਤੇ ਦਿਨ ਤਤਕਾਲੀ ਡੀ.ਆਈ.ਜੀ. ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਮਾਣਯੋਗ ਅਦਾਲਤ ਦੀ ਆਗਿਆ ਲੈ ਕੇ ਵਿਦੇਸ਼ ਗਏ ਹੋਏ ਹਨ।