Connect with us

Corona Virus

ਜ਼ਿਲ੍ਹਾ ਲੁਧਿਆਣਾ ਵਿੱਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 149 ਹੋਈ

Published

on

ਲੁਧਿਆਣਾ, 30 ਮਈ (000)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ 149 ਹੋ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂਵਿੱਚੋਂ ਇੱਕ ਸਮਰਾਲਾ ਅਤੇ ਇੱਕ ਮਾਡਲ ਟਾੳੂਨ ਲੁਧਿਆਣਾ ਨਾਲ ਸੰਬੰਧਤ ਹੈ। ਇਸ ਤੋਂ ਇਲਾਵਾ ਇੱਕ ਛਾਉਣੀ ਮੁਹੱਲੇ ਦਾ 51 ਸਾਲਾ ਮਰੀਜ਼ ਕਿਸੇ ਹੋਰ ਬਿਮਾਰੀਕਾਰਨ ਡੀ. ਐੱਮ. ਸੀ. ਹਸਪਤਾਲ ਵਿਖੇ ਭਰਤੀ ਹੋਇਆ ਸੀ, ਜਿਸ ਦੀ ਇਲਾਜ਼ ਦੌਰਾਨ ਹੀ ਮੌਤ ਹੋ ਗਈ। ਇਸ ਮਰੀਜ਼ ਨੂੰ ਕੁਝ ਹੋਰ ਬਿਮਾਰੀਆਂ ਵੀ ਸਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 6914 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 6565 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 6291 ਨਤੀਜੇ ਨੈਗੇਟਿਵ ਆਏ ਹਨ, ਜਦਕਿ 349 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 185 ਮਾਮਲੇਪਾਜ਼ੀਟਿਵ ਪਾਏ ਗਏ ਹਨ, ਜਦਕਿ 89 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 8 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ  6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ੍ਹਾ ਲੁਧਿਆਣਾ  ਨਾਲ ਸੰਬੰਧਤ 149 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ 6747 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1779 ਵਿਅਕਤੀ ਇਕਾਂਤਵਾਸ ਹਨ। ਅੱਜਵੀ 139 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 264 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇਜਲਦ ਮਿਲਣ ਦੀ ਸੰਭਾਵਨਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ2000 ਰੁਪਏ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

Continue Reading
Click to comment

Leave a Reply

Your email address will not be published. Required fields are marked *