Punjab
ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਲੀ ਡਾਕਟਰਾਂ ਦੀ ਟੀਮ ਨਾਲ ਵਾਪਰਿਆ ਦਰਦਨਾਕ ਭਾਣਾ!
ਇਸ ਸਮੇਂ ਵੱਡੀ ਖ਼ਬਰ ਪਟਿਆਲਾ ਸ਼ਹਿਰ ਦੇ ਸਮਾਣਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪਿੰਡ ਮਵੀਕਲਾਂ ‘ਚ ਗੱਡੀ ਨਾਲ ਦਰਦਨਾਕ ਭਾਣਾ ਵਾਪਰ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸਾਗ੍ਰਸਤ ਗੱਡੀ ਵਿੱਚ ਡਾਕਟਰਾਂ ਦੀ ਟੀਮ ਸਵਾਰ ਸੀ, ਜੋ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੇ ਸਨ। ਜਦੋਂ ਇਹ ਮੈਡੀਕਲ ਟੀਮ ਖਨੌਰੀ ਬਾਰਡਰ ਤੋਂ ਵਾਪਸ ਪਟਿਆਲਾ ਆ ਰਹੀ ਸੀ ਤਾਂ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਮੈਡੀਕਲ ਟੀਮ ਨੂੰ ਲਿਜਾ ਰਹੀ ਗੱਡੀ ‘ਚ ਜਾ ਵੱਜੀ। ਇਸ ਦੌਰਾਨ ਕਈ ਡਾਕਟਰ ਜ਼ਖ਼ਮੀ ਹੋ ਗਏ ਹਨ।
ਦੱਸਣਯੋਗ ਹੈ ਕਿ ਖਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਪ੍ਰਧਾਨ ਜਗਜੀਤ ਸਿੰਘ ਡੱਲ਼ੇਵਾਲ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਇਹ ਭੁੱਖ ਹੜਤਾਲ ਨੂੰ ਅੱਜ ਪੂਰਾ ਇਕ ਮਹੀਨਾ ਬੀਤ ਚੁੱਕਿਆ ਹੈ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ।
ਉੱਧਰੋਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕੇਂਦਰ ਨੂੰ ਕਿਸਾਨਾਂ ਨਾਲ ਲੁਕਾ-ਛੁਪੀ ਦਾ ਖੇਡ ਬੰਦ ਕਰਨਾ ਚਾਹੀਦਾ ਹੈ ਅਤੇ ਐੱਮ.ਐੱਸ.ਪੀ. ਸਮੇਤ ਸਮੁੱਚੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅਸੀਂ ਡੱਟਾਂਗੇ ਜਾਂ ਮਰਾਂਗੇ, ਨਹੀਂ ਤਾਂ ਆਪਣੀਆਂ ਮੰਗਾਂ ਮੰਨਵਾ ਕੇ ਜਾਵਾਂਗੇ। ਉਨ੍ਹਾਂ ਆਖਿਆ ਕਿ 30 ਦਸੰਬਰ ਦਾ ਪੰਜਾਬ ਬੰਦ ਦਾ ਸੱਦਾ ਅੱਟਲ ਹੈ।