National
ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਜਲਦ ਪਵੇਗਾ ਮੀਂਹ
DELHI WEATHER UPDATE: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। 9 ਅਪ੍ਰੈਲ ਦਿਨ ਮੰਗਲਵਾਰ ਨੂੰ ਦਿੱਲੀ ਦਾ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ। ਇਸ ਕਾਰਨ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਗਰਮ ਦਿਨ ਰਿਹਾ।ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਦਿੱਲੀ ਸਮੇਤ ਕਈ ਰਾਜਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। 13 ਅਤੇ 14 ਅਪ੍ਰੈਲ ਨੂੰ ਦਿੱਲੀ ‘ਚ ਗਰਜ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਸਮੇਂ ਦੇਸ਼ ਦੇ ਕੋਨੇ-ਕੋਨੇ ‘ਚ ਮੌਸਮ ਦੇ ਵੱਖ-ਵੱਖ ਹਾਲਾਤ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਮੌਸਮ ਠੰਢਾ ਹੋ ਗਿਆ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਸਮੇਤ ਕਈ ਰਾਜਾਂ ‘ਚ ਕਿਤੇ-ਕਿਤੇ ਗਰਮੀ ਅਤੇ ਮੀਂਹ ਦੀ ਸਥਿਤੀ ਬਣੀ ਹੋਈ ਹੈ।
ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਯਾਨੀ 10 ਅਪ੍ਰੈਲ ਨੂੰ ਦਿੱਲੀ ‘ਚ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗਾ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਪ੍ਰਭਾਵ 12 ਅਪ੍ਰੈਲ ਦੀ ਸ਼ਾਮ ਤੋਂ ਜ਼ਿਆਦਾ ਹੋਵੇਗਾ।