Punjab
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ !

PUNJAB WEATHER : ਪੰਜਾਬ ਦੇ ਮੌਸਮ ਨੇ ਲੋਕਾਂ ਦਾ ਬੇਹਾਲ ਕੀਤਾ ਹੋਇਆ ਹੈ। ਹਜੇ ਤਾਂ ਮਾਰਚ ਦਾ ਮਹੀਨਾ ਖਤਮ ਨਹੀਂ ਹੋਇਆ ਪਰ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ , ਪਰ ਅੱਜ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲ ਸਕਦੀ ਹੈ ਕਿਉਂਕਿ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਵੀ ਅਜਿਹਾ ਹੀ ਮੌਸਮ ਰਿਹਾ, ਇਸ ਦੇ ਬਾਵਜੂਦ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।