National
ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਵਿਅਕਤੀ ਪੁਲਿਸ ਹਿਰਾਸਤ ‘ਚ
ਜਾਣਕਾਰੀ ਮੁਤਾਬਕ ਪਥਰਵਾ ਥਾਣਾ ਖੇਤਰ ਦੇ ਰਹਿਣ ਵਾਲੇ ਇਕ ਨੌਜਵਾਨ ਕਿਸ਼ੋਰ ਜਿਸ ਦੀ ਉਮਰ ਲਗਭਗ 13 ਸਾਲ ਦੀ ਹੈ | ਉਸਨੇ ਮੰਗਲਵਾਰ ਯਾਨੀ 28 ਮਈ ਨੂੰ ਅਯੁੱਧਿਆ ‘ਚ ਬਣੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਡਾਇਲ 112 ‘ਤੇ ਕਾਲ ਕੀਤੀ ਅਤੇ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ | ਦੇਰ ਸ਼ਾਮ ਇਸ ਦੀ ਸੂਚਨਾ ਮਿਲਦੇ ਹੀ ਜ਼ਿਲਾ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ । ਇਸ ਤੋਂ ਬਾਅਦ ਪਥਰਵਾ ਤੋਂ ਇਲਾਵਾ ਤਿੰਨ ਥਾਣਿਆਂ ਦੀ ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ|
ਧਮਕੀ ਦੇਣ ਵਾਲਾ ਹਿਰਾਸਤ ‘ਚ
ਬੁੱਧਵਾਰ ਨੂੰ ਉੱਤਰਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ‘ਚ ਕਿਸ਼ੋਰ ਨੂੰ ਅਯੁੱਧਿਆ ਦੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ ।
ਐਸਪੀ ਨੇ ਦਿੱਤੀ ਜਾਣਕਾਰੀ
ਐਸਪੀ ਧਵਲ ਜੈਸਵਾਲ ਨੇ ਦੱਸਿਆ ਕਿ ਨੌਜਵਾਨ ਦਿਮਾਗੀ ਤੌਰ ‘ਤੇ ਕਮਜ਼ੋਰ ਹੈ। ਉਸ ਦਾ ਇਲਾਜ ਚੱਲ ਰਿਹਾ ਹੈ।ਅਤੇ ਆਪਣੀ ਦਾਦੀ ਨਾਲ ਰਹਿੰਦਾ ਹੈ। ਉਸ ਨੂੰ ਹਿਰਾਸਤ ‘ਚ ਲੈ ਕੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਸਨੇ ਆਪਣੇ ਇੰਸਟਾਗ੍ਰਾਮ ਅਤੇ ਹੋਰ ਸੋਸ਼ਲ ਮੀਡੀਆ ਅਕਾਉਂਟਸ ‘ਤੇ ਵੀ ਇਸੇ ਤਰ੍ਹਾਂ ਦੇ ਸੰਦੇਸ਼ਾਂ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ। ਪਰਿਵਾਰ ਬਾਰੇ ਵੀ ਜਾਣਕਾਰੀ ਮੰਗੀ ਜਾ ਰਹੀ ਹੈ। ਹੁਣ ਤੱਕ ਕੋਈ ਵੀ ਗਲਤ ਗਤੀਵਿਧੀ ਸਾਹਮਣੇ ਨਹੀਂ ਆਈ ਹੈ। ਕਿਸ਼ੋਰ ਨੇ ਅਣਜਾਣੇ ਵਿੱਚ ਅਜਿਹਾ ਕੀਤਾ ਹੈ।