Connect with us

National

ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ CM ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਨੂੰ ਕੀਤਾ ਰੱਦ

Published

on

4 ਅਪ੍ਰੈਲ 2024: ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਰਾਜਧਾਨੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ।ਇੱਕ ਹਫ਼ਤਾ ਪਹਿਲਾਂ, ਦਿੱਲੀ ਹਾਈ ਕੋਰਟ ਵਿੱਚ ਇੱਕ ਤਾਜ਼ਾ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ ਜਿਸ ਵਿੱਚ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ ਕਿਉਂਕਿ ਉਹ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉੱਥੇ ਹੀ ਅਦਾਲਤ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ ਤੋਂ ਪਹਿਲਾਂ ਵੀ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।

ਅਦਾਲਤ ਨੇ ਟਿੱਪਣੀ ਕੀਤੀ, “ਕਈ ਵਾਰ, ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਦੇ ਅਧੀਨ ਕਰਨਾ ਪੈਂਦਾ ਹੈ ਪਰ ਇਹ ਉਨ੍ਹਾਂ (ਅਰਵਿੰਦ ਕੇਜਰੀਵਾਲ) ਦਾ ਨਿੱਜੀ ਕਾਲ ਹੈ।” ਦਿੱਲੀ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਰ ਦਾ ਹੱਲ ਉਪ ਰਾਜਪਾਲ ਜਾਂ ਭਾਰਤ ਦੇ ਰਾਸ਼ਟਰਪਤੀ ਕੋਲ ਹੈ। ਅਦਾਲਤ ਨੇ ਪਟੀਸ਼ਨਰ ਨੂੰ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ।