Amritsar
ਪਾਕਿਸਤਾਨੀ ਤਸਕਰਾਂ ਦੀ ਸਾਜ਼ਿਸ਼ ਨਾਕਾਮ, BSF ਨੇ 12 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ : BSF ਨੇ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ 3 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ।
ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ BSF ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਸਰਹੱਦ ਨਾਲ ਲੱਗਦੇ BOP ਮਾਬੋਕੇ ਦੇ ਇਲਾਕੇ ਵਿੱਚ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਦੀ ਇੱਕ ਖੇਪ ਭੇਜੀ ਗਈ ਹੈ। ਇਸ ਸੂਚਨਾ ਦੇ ਆਧਾਰ ‘ਤੇ ਜਦੋਂ BSF ਨੇ ਇਸ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਤਾਂ ਜਵਾਨਾਂ ਨੂੰ ਖੇਤਾਂ ‘ਚੋਂ ਕਾਲੇ ਬੋਰੀਆਂ ‘ਚ ਬੰਦ 3 ਪੈਕੇਟ ਹੈਰੋਇਨ ਦੇ ਮਿਲੇ, ਜਿਸ ‘ਚ ਕਰੀਬ ਢਾਈ ਕਿੱਲੋ ਦੀ ਹੈਰੋਇਨ ਸੀ, ਜਿਸ ਦੀ ਕੀਮਤ ਕਰੀਬ 12.5 ਕਰੋੜ ਰੁਪਏ ਬਣਦੀ ਹੈ | BSF ਵੱਲੋਂ ਇਲਾਕੇ ਵਿੱਚ ਤਲਾਸ਼ੀ ਜਾਰੀ ਹੈ।