Connect with us

Punjab

ਗੈਂਗਸਟਰ ਲੰਡਾ ਹਰੀਕੇ ਬਣ ਕੇ ਉਦਯੋਗਪਤੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

Published

on

ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਗੈਂਗਸਟਰ ਲੰਡਾ ਹਰੀਕੇ ਬਣ ਕੇ ਸ਼ਹਿਰ ਦੇ ਉਦਯੋਗਪਤੀ ਨੂੰ ਫੋਨ ਕਰਕੇ ਫਿਰੌਤੀ ਮੰਗਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਸਨਅਤਕਾਰ ਬਲਕਾਰ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 4 ਫਰਵਰੀ ਨੂੰ ਫਿਰੌਤੀ ਦਾ ਫੋਨ ਆਇਆ ਸੀ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਲੰਡਾ ਹਰੀਕੇ ਵਜੋਂ ਕੀਤੀ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਸ਼ਰਮਾ ਨੇ ਕਿਹਾ ਕਿ ਫੋਨ ਕਰਨ ਵਾਲੇ ਨੇ ਧਮਕੀ ਦਿੱਤੀ ਸੀ ਕਿ ਜੇਕਰ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ ਉਦਯੋਗਪਤੀ ਅਤੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਏਗਾ।