Punjab
ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਸਾਲਾਂ ਤੋਂ ਫ਼ਰਾਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਜਲੰਧਰ 1 ਨਵੰਬਰ 2023 : ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਬ ਡਵੀਜ਼ਨ 5 ਜਲੰਧਰ ਦੀ ਅਗਵਾਈ ‘ਚ ਭਰਤ ਮਸੀਹ ਮੁੱਖ ਅਫਸਰ ਥਾਣਾ ਸਦਰ ਜਲੰਧਰ ਅਤੇ ਏ.ਐੱਸ.ਆਈ ਵਿਕਟਰ ਮਸੀਹ ਇੰਚਾਰਜ ਥਾਣਾ ਸਦਰ ਫਤਿਹਪੁਰ ਨੇ ਪੁਲਸ ਪਾਰਟੀ ਦੇ ਸਹਿਯੋਗ ਨਾਲ ਉਕਤ ਭਗੌੜੇ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਅਦਿੱਤਿਆ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਜਗਪ੍ਰੀਤ ਸਿੰਘ ਉਰਫ਼ ਜੱਗਾ ਪੁੱਤਰ ਮੇਜਰ ਸਿੰਘ ਵਾਸੀ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਦੇ ਖ਼ਿਲਾਫ਼ 31.8.2021 ਨੂੰ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਨੇ ਰੱਦ ਕਰ ਦਿੱਤਾ ਸੀ। 18.1.2022 ਨੂੰ ਮਾਣਯੋਗ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਪੁਲਿਸ ਪਾਰਟੀ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ 28 ਅਕਤੂਬਰ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਹੋਇਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਜਲੰਧਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।