Connect with us

Uncategorized

ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਕੀਤਾ ਕਾਬੂ

Published

on

PUNJAB : ਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦੇਈਏ ਕਿ ਪੁਲਿਸ ਅਧਿਕਾਰੀਆਂ ਨੇ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ।  ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਪੰਜ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ ।

ਪੁਲਿਸ ਅਧਿਕਾਰੀ ਨੇ ਦਿੱਤੀ ਜਾਣਕਾਰੀ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਅਟਾਰੀ ਦੇ ਪਿੰਡ ਤੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜਂਸ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਅਟਾਰੀ ਸਰਹੱਦੀ ਇਲਾਕੇ ਵਿੱਚ ਮੰਗਵਾਈ ਸੀ। ਉਹਨਾਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਇਨ੍ਹਾਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਨੇ ਤਿੰਨਾਂ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਪਾਕਿਸਤਾਨ ਦੇ ਕਿਹੜੇ ਕਿਹੜੇ ਤਸਕਰਾਂ ਦੇ ਨਾਲ ਸੰਬੰਧ ਹਨ ਤੇ ਅੱਗੇ ਪੰਜਾਬ ਦੇ ਵਿੱਚ ਕਿੱਥੇ ਹੈਰੋਇਨ ਸਪਲਾਈ ਕਰਦੇ ਸਨ। ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿੱਥੋਂ ਇਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।