Punjab
ਪੰਜਾਬ ‘ਚ ਚੋਰਾਂ ਨੂੰ ਫੜਨ ਗਈ ਪੁਲਿਸ ਟੀਮ ‘ਤੇ ਹੋਇਆ ਹਮਲਾ

ਖੰਨਾ ‘ਚ ਚੋਰਾਂ ਨੂੰ ਫੜਨ ਗਈ ਪੁਲਿਸ ਪਾਰਟੀ ‘ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਕੋਟ ਪੁਲੀਸ ਚੌਕੀ ਦੇ ਇੰਚਾਰਜ ਜਗਦੀਪ ਸਿੰਘ ਦੀ ਵਰਦੀ ਵੀ ਪਾਟ ਗਈ ਅਤੇ ਉਸ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਚੋਰਾਂ ਨੂੰ ਫੜਨ ਲਈ ਗਿਆ ਸੀ ਤਾਂ ਉਥੇ ਚੋਰਾਂ ਨੇ ਪੁਲਸ ‘ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੇ ਕਾਫੀ ਸੱਟਾਂ ਲੱਗੀਆਂ। ਦੂਜੇ ਪਾਸੇ ਡਾਕਟਰ ਫਰੈਂਕੀ ਨੇ ਦੱਸਿਆ ਕਿ ਉਨ੍ਹਾਂ ਨੇ ਥਾਣਾ ਸਦਰ ਦੇ ਇੰਚਾਰਜ ਜਗਦੀਪ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਅਤੇ ਐੱਮ.ਐੱਲ.ਆਰ. ਕੱਟਿਆ ਗਿਆ ਹੈ.