Connect with us

Punjab

ਝਾਕੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ

Published

on

31 ਦਸੰਬਰ 2203: 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਪੂਰੇ ਦੇਸ਼ ਦੇ ਸੂਬਿਆਂ ਦੀ ਝਾਂਕੀਆ ਕੱਢੀਆ ਜਾਂਦੀਆਂ ਹਨ , ਪਰ ਇਸ ਵਾਰ ਪੰਜਾਬ ਸੂਬੇ ਦੀ ਝਾਂਕੀ ਨਹੀਂ ਕੱਢੀ ਜਾਵੇਗੀ, ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰੈੱਸ ਕਾਨਫਰੰਸ ਵੀ ਕੀਤੀ ਅਤੇ ਸਵਾਲ ਉਠਾਏ ਗਏ।

ਪੰਜਾਬ ਸਰਕਾਰ ‘ਤੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ।ਪਤਾ ਨਹੀਂ ਸੀ.ਐਮ ਮਾਨ ਇਸ ਨੂੰ ਮੁੱਦਾ ਬਣਾ ਕੇ ਲੋਕਾਂ ਵਿਚ ਕੀ ਸਾਬਤ ਕਰਨਾ ਚਾਹੁੰਦੇ ਹਨ ਅਤੇ ਇਹ ਸਭ ਕੁਝ ਲੋਕਾਂ ਨੂੰ ਕਹਿ ਕੇ ਵੱਖਰੀ ਕਮੇਟੀ ਬਣਾਉਣਾ ਚਾਹੁੰਦੇ ਹਨ। 26 ਜਨਵਰੀ ਵਾਲੇ ਵਾਲੇ ਦਿਨ ਗੱਡੀਆਂ ਜਾਣ ਵਾਲੀਆਂ ਝਾਂਕੀਆਂ ਦੀ ਸਿਲੈਕਸ਼ਨ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਜੋ ਅੰਤਿਮ ਫੈਸਲਾ ਹੁੰਦਾ ਹੈ ਉਹ ਕਮੇਟੀ ਹੀ ਲੈਂਦੀ ਹੈ, ਇਸ ‘ਤੇ ਕੋਈ ਕਿੰਤੂ ਪ੍ਰੰਤੂ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਹੋਰ ਵੀ ਬਹੁਤ ਸਾਰੇ ਰਾਜ ਹਨ ਜਿਨ੍ਹਾਂ ਦੀ ਝਾਂਕੀ ਨੂੰ ਇੱਕ ਵਾਰ ਵੀ ਸਾਹਮਣੇ ਨਹੀਂ ਆਈ ਹੈ।

SYL ਦੇ ਮੁੱਦੇ ‘ਤੇ ਕੇਂਦਰੀ ਜਲ ਸ਼ਕਤੀ ਮੰਤਰੀ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਪਰ ਇਸ ਦਾ ਕੋਈ ਹੱਲ ਨਹੀਂ ਨਿਕਲਿਆ, ਇਸ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਲਿਆ ਜਾਵੇਗਾ।

ਨਿਤੀਸ਼ ਕੁਮਾਰ ਬਾਰੇ ਵੀ ਉਨ੍ਹਾਂ ਕਿਹਾ ਕਿ ਉਹ ਵੀ ਸਾਡੇ ਨਾਲ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਬਾਰੇ ਚਰਚਾ ‘ਤੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਗਠਜੋੜ ਦੇ ਮਾਮਲੇ ‘ਤੇ ਮੈਂ ਸਪੱਸ਼ਟ ਕਰਦਾ ਹਾਂ, ਅੱਜ ਤੱਕ ਅਜਿਹਾ ਕੁਝ ਨਹੀਂ ਹੋਇਆ।