Connect with us

National

ਰਾਸ਼ਟਰਪਤੀ ਨੇ ਨਿਰਮਲਾ ਸੀਤਾਰਮਨ ਦਾ ਦਹੀਂ-ਖੰਡ ਨਾਲ ਕਰਵਾਇਆ ਮੂੰਹ ਮਿੱਠਾ

Published

on

BUDGET 2025 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚੀ। ਬਜਟ ਪੇਸ਼ ਕਰਨ ਤੋਂ ਪਹਿਲਾ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ । ਉੱਥੇ ਬਜਟ ਦੀ ਇੱਕ ਕਾਪੀ ਮੁਰਮੂ ਨੂੰ ਸੌਂਪੀ ਦਿਤੀ ਗਈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬਜਟ ਪੇਸ਼ਕਾਰੀ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਦਹੀ-ਖੰਡ ਨਾਲ ਮੂੰਹ ਮਿੱਠਾ ਕਰਵਾਇਆ । ਇਸ ਤੋਂ ਬਾਅਦ ਸਵੇਰੇ 11 ਵਜੇ ਸੰਸਦ ‘ਚ ਵਿੱਤ ਮੰਤਰੀ ਦਾ ਭਾਸ਼ਣ ਸ਼ੁਰੂ ਹੋਵੇਗਾ।