Connect with us

Punjab

ਸਾਬਕਾ ਅਕਾਲੀ ਸੰਸਦ ਮੈਂਬਰ ਚੰਦੂਮਾਜਰਾ ਸਮੇਤ 14 ਆਗੂਆਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ

Published

on

ਸਾਬਕਾ ਅਕਾਲੀ ਸੰਸਦ ਮੈਂਬਰ ਚੰਦੂਮਾਜਰਾ ਸਮੇਤ 14 ਆਗੂਆਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਪੁਲੀਸ ਨਾਲ ਹੱਥੋਪਾਈ ਦੇ ਮਾਮਲੇ ਵਿੱਚ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੇ ਦਸੰਬਰ 2022 ਵਿੱਚ ਕੇਸ ਦਰਜ ਕਰਕੇ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਿਨ੍ਹਾਂ ਆਗੂਆਂ ਨੂੰ ਭਗੌੜਾ ਐਲਾਨਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਚੰਦੂਮਾਜਰਾ ਤੋਂ ਇਲਾਵਾ ਇਨ੍ਹਾਂ ਵਿੱਚ ਕੂਕਾ ਸਿੰਘ, ਰੋਹਿਤ ਸ਼ਰਮਾ, ਪਰਮਜੀਤ ਸਿੰਘ, ਜਤਿੰਦਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੋਵਨ ਸਿੰਘ, ਜੋਵਨ ਸਿੰਘ, ਸੁਖਬੀਰ ਸਿੰਘ, ਜੋਗਿੰਦਰ ਸਿੰਘ, ਨਵਜੋਤ ਸਿੰਘ, ਮਨਦੀਪ ਸਿੰਘ ਅਤੇ ਸੰਦੀਪ ਸਿੰਘ ਸ਼ਾਮਲ ਹਨ। ਇਹ ਮਾਮਲਾ ਹੈ ਜਾਣਕਾਰੀ ਮੁਤਾਬਕ 6 ਨਵੰਬਰ 2021 ਨੂੰ ਅਕਾਲੀ ਦਲ ਦੇ ਕਈ ਆਗੂ ਚੰਡੀਗੜ੍ਹ ‘ਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਇਹ ਆਗੂ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਇਨ੍ਹਾਂ ਆਗੂਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਝੜਪ ਵੀ ਹੋਈ, ਜਿਸ ਵਿੱਚ ਕੁਝ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਉਕਤ ਮਾਮਲੇ ਵਿੱਚ ਪੁਲੀਸ ਨੇ ਚੰਡੀਗੜ੍ਹ ਪੁਲੀਸ ਦੇ ਇੰਸਪੈਕਟਰ ਦੀ ਸ਼ਿਕਾਇਤ ’ਤੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਪੁਲੀਸ ਨਾਲ ਹੱਥੋਪਾਈ ਦੇ ਮਾਮਲੇ ਵਿੱਚ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੇ ਦਸੰਬਰ 2022 ਵਿੱਚ ਕੇਸ ਦਰਜ ਕਰਕੇ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਿਨ੍ਹਾਂ ਆਗੂਆਂ ਨੂੰ ਭਗੌੜਾ ਐਲਾਨਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

ਚੰਦੂਮਾਜਰਾ ਤੋਂ ਇਲਾਵਾ ਇਨ੍ਹਾਂ ਵਿੱਚ ਕੂਕਾ ਸਿੰਘ, ਰੋਹਿਤ ਸ਼ਰਮਾ, ਪਰਮਜੀਤ ਸਿੰਘ, ਜਤਿੰਦਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੋਵਨ ਸਿੰਘ, ਜੋਵਨ ਸਿੰਘ, ਸੁਖਬੀਰ ਸਿੰਘ, ਜੋਗਿੰਦਰ ਸਿੰਘ, ਨਵਜੋਤ ਸਿੰਘ, ਮਨਦੀਪ ਸਿੰਘ ਅਤੇ ਸੰਦੀਪ ਸਿੰਘ ਸ਼ਾਮਲ ਹਨ।

ਇਹ ਮਾਮਲਾ ਹੈ
ਜਾਣਕਾਰੀ ਮੁਤਾਬਕ 6 ਨਵੰਬਰ 2021 ਨੂੰ ਅਕਾਲੀ ਦਲ ਦੇ ਕਈ ਆਗੂ ਚੰਡੀਗੜ੍ਹ ‘ਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਇਹ ਆਗੂ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।

ਇਸ ਦੌਰਾਨ ਇਨ੍ਹਾਂ ਆਗੂਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਝੜਪ ਵੀ ਹੋਈ, ਜਿਸ ਵਿੱਚ ਕੁਝ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਉਕਤ ਮਾਮਲੇ ਵਿੱਚ ਪੁਲੀਸ ਨੇ ਚੰਡੀਗੜ੍ਹ ਪੁਲੀਸ ਦੇ ਇੰਸਪੈਕਟਰ ਦੀ ਸ਼ਿਕਾਇਤ ’ਤੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।