Connect with us

Punjab

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਲਏ ਗਏ ਕੁੱਝ ਅਹਿਮ ਫ਼ੈਸਲੇ

Published

on

CHANDIGARH 29 JULY 2023: ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਮੀਟਿੰਗ ਹੋਈ। ਜਿਸ ਦੌਰਾਨ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਦੱਸ ਦੇਈਏ ਕਿ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਹੈ। ਕੁਲਦੀਪ ਸਿੰਘ ਢਿੱਲਵਾਲ, ਗੁਰਮੀਤ ਖੁੱਡੀਆ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਲਾਈਵ ਜਾਣਕਾਰੀ ਦਿੱਤੀ।

ਪੰਜਾਬ ਮੰਤਰੀ ਮੰਡਲ ਵਿੱਚ ਇਹ ਅਹਿਮ ਫੈਸਲੇ ਲਏ ਗਏ ਹਨ

ਖੇਡ ਨੀਤੀ ਨੂੰ ਮਨਜ਼ੂਰੀ

  • ਆਟਾ-ਦਾਲ ਸਕੀਮ ਨੂੰ ਮਿਲੀ ਪ੍ਰਵਾਨਗੀ
    ਪੰਜਾਬ ਵਿੱਚ 500 ਨਵੇਂ ਡਿਪੂ ਖੋਲ੍ਹੇ ਜਾਣਗੇ
    ਆਟਾ ਦਾਲ ਵੰਡਣ ਦੀ ਪ੍ਰਕਿਰਿਆ ਤਹਿਤ ਘਰ-ਘਰ ਆਟਾ ਪਹੁੰਚਾਉਣ ਦੀ ਪ੍ਰਵਾਨਗੀ
    ਪੰਜਾਬ ਦੀ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ
    ਖੇਡ ਨੀਤੀ ਕਈ ਸਾਲਾਂ ਤੋਂ ਲਟਕ ਰਹੀ ਹੈ
  • ਬਲਾਕ ਤੋਂ ਓਲੰਪਿਕ ਤੱਕ ਦੇ ਸਫ਼ਰ ਲਈ ਖਰੜਾ ਤਿਆਰ ਕੀਤਾ
    200 ਯੋਗਾ ਟ੍ਰੇਨਰਾਂ ਨੂੰ ਨਿਯੁਕਤ ਕਰਨ ਦੀ ਮਨਜ਼ੂਰੀ
    ਸਰਕਾਰ ਨੇ ਸਕਰੈਪ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ
    -ਗਰਾਊ ਨੇ 14 ਸੁਪਰਵਾਈਜ਼ਰਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ
    -ਕਰਸ਼ਰ ਨੀਤੀ ਵਿੱਚ ਸੁਧਾਰ ਕੀਤਾ ਜਾਵੇਗਾ
    ਰਾਜ ਕਾਨੂੰਨੀ ਸੇਵਾਵਾਂ ਨੇ 8-9 ਜ਼ਿਲ੍ਹਿਆਂ ਵਿੱਚ ਖਾਲੀ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ
    ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਿੱਚ 14 ਅਸਾਮੀਆਂ ਮਨਜ਼ੂਰ
    ਮਜ਼ਦੂਰਾਂ ਦੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ
    ਪਟਿਆਲਾ ਤੇ ਅੰਮ੍ਰਿਤਸਰ ਡੈਂਟਲ ਕਾਲਜ ਵਿੱਚ ਪ੍ਰਵਾਨਿਤ 39 ਅਸਾਮੀਆਂ, ਪ੍ਰੋਫੈਸਰ ਤੇ ਅਸਿਸਟੈਂਟ ਪ੍ਰੋਫੈਸਰ ਰੱਖੀਆਂ ਜਾਣਗੀਆਂ।
    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲਈ ਭਰਤੀ ਨੂੰ ਮਨਜ਼ੂਰੀ, 8-9 ਜ਼ਿਲ੍ਹਿਆਂ ਵਿੱਚ ਭਰੀਆਂ ਜਾਣਗੀਆਂ ਖਾਲੀ ਅਸਾਮੀਆਂ

ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਖੁੱਡੀਆ ਨੇ ਹੜ੍ਹ ਕਾਰਨ ਹੋਏ ਨੁਕਸਾਨ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹ ਕਾਰਨ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਕਾਰਨ ਕਰੀਬ 900 ਘਰਾਂ ਨੂੰ ਨੁਕਸਾਨ ਪੁੱਜਾ ਹੈ। 391 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਹੜ੍ਹਾਂ ਕਾਰਨ 6 ਲੱਖ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ। ਸੂਬੇ ਨੂੰ 1500 ਕਰੋੜ ਦਾ ਨੁਕਸਾਨ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜੇ ਹੋਰ ਵਧ ਸਕਦੇ ਹਨ। 19 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ 15 ਅਗਸਤ ਤੱਕ ਗਿਰਦਾਵਰੀ ਪੂਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਕੇਂਦਰ ਤੋਂ ਇਸ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।