Connect with us

Punjab

ਪੰਜਾਬ ਕਾਂਗਰਸ ਆਗੂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ…

Published

on

9ਅਕਤੂਬਰ 2023: ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਕਾਂਗਰਸੀਆਂ ਨੂੰ ਉਥੋਂ ਭਜਾ ਦਿੱਤਾ ਗਿਆ। ਇਸ ਤੋਂ ਬਾਅਦ ਪੁਲੀਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਚੰਡੀਗੜ੍ਹ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।