Connect with us

Punjab

ਪੰਜਾਬ ਡਰੱਗ ਰੈਕੇਟ ਮਾਮਲੇ ‘ਚ ਹੋਏਗੀ ਅੱਜ ਸੁਣਵਾਈ,ਫਸੇ ਪੁਲਿਸ ਅਧਿਕਾਰੀਆਂ ਦੀ ਜਾਂਚ ਰਿਪੋਰਟ ‘ਤੇ ਸਰਕਾਰ ਦੇਵੇਗੀ ਜਵਾਬ

Published

on

ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗ ਰੈਕੇਟ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਹਾਈਕੋਰਟ ਨੇ ਡਰੱਗ ਰੈਕੇਟ ਵਿਚ ਫਸੇ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹਣ ਲਈ ਦਾਇਰ ਪਟੀਸ਼ਨ ‘ਤੇ ਅੱਜ 15 ਫਰਵਰੀ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਜਵਾਬ ਦੇਣਾ ਹੈ ਕਿ ਪਿਛਲੀ ਸੁਣਵਾਈ ‘ਤੇ ਹਾਈਕੋਰਟ ‘ਚ ਖੋਲ੍ਹੀ ਗਈ ਰਿਪੋਰਟ ‘ਤੇ ਕੀ ਕਾਰਵਾਈ ਹੋਈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਕੇਸ ਨਾਲ ਸਬੰਧਤ ਸੀਲਬੰਦ ਰਿਪੋਰਟਾਂ ਨੂੰ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

ਹਾਈ ਕੋਰਟ ਦੇ ਹੁਕਮਾਂ ‘ਤੇ ਕਾਰਵਾਈ
ਪੰਜਾਬ ਸਰਕਾਰ ਨੇ 23 ਮਈ 2018 ਨੂੰ ਸੀਲਬੰਦ ਰਿਪੋਰਟ ‘ਤੇ ਹਾਈਕੋਰਟ ਨੂੰ ਆਪਣੀ ਰਾਇ ਪੇਸ਼ ਕੀਤੀ ਸੀ। ਸਾਲ 2021 ‘ਚ ਹਾਈਕੋਰਟ ਨੇ ਇਸ ‘ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਿਰੁੱਧ 20 ਦਸੰਬਰ 2021 ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਮਜੀਠੀਆ ਇਸ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ‘ਤੇ ਬਾਹਰ ਹੈ।