Punjab
ਰਾਜਪਾਲ ਪੁਰੋਹਿਤ ਖ਼ਿਲਾਫ਼ ਪੰਜਾਬ ਸਰਕਾਰ ਫਿਰ ਪਹੁੰਚੀ ਸੁਪਰੀਮ ਕੋਰਟ

30 ਅਕਤੂਬਰ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਭਵਨ ਦਰਮਿਆਨ ਦਰਾਰ ਅਜੇ ਵੀ ਬਰਕਰਾਰ ਹੈ। ਮਾਨ ਸਰਕਾਰ ਰਾਜਪਾਲ ਖਿਲਾਫ ਫਿਰ ਤੋਂ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਸਰਕਾਰ ਨੇ ਰਾਜ ਭਵਨ ਵੱਲੋਂ 20 ਅਤੇ 21 ਅਕਤੂਬਰ ਨੂੰ ਹੋਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਤਿੰਨ ਵਿੱਤ ਬਿੱਲ ਪੇਸ਼ ਨਾ ਹੋਣ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਵੱਲੋਂ ਇਸ ਹਫਤੇ ਦਾਇਰ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ ਫਰਵਰੀ ‘ਚ ਪੰਜਾਬ ਸਰਕਾਰ ਨੇ ਰਾਜ ਭਵਨ ਨੂੰ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।