Punjab
ਸਿੱਖਿਆ ਬਜਟ ‘ਚ 30 ਤੋਂ 40 ਫ਼ੀਸਦ ਤੱਕ ਵਾਧਾ ਕਰ ਸਕਦੀ ਪੰਜਾਬ ਸਰਕਾਰ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਜਿਸ ਕਰਕੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵੱਡੀਆਂ ਆਸਾਂ ਹਨ। ਸਰਕਾਰ ਸਿੱਖਿਆ ਬਜਟ ਵਿੱਚ 30 ਤੋਂ 40 ਫ਼ੀਸਦ ਤਕ ਵਾਧਾ ਕਰ ਸਕਦੀ ਹੈ ਤੇ ਸਿਹਤ ਬਜਟ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਣ ਅਤੇ ਡਿਸਪੈਂਸਰੀਆਂ ਅਤੇ ਹੋਰਨਾਂ ਸਿਹਤ ਸਹੂਲਤਾਂ ’ਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਣ ਵਾਲੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਈ ਵੀ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਜਾ ਸਕਦੀ ਹੈ।