Punjab
ਪੰਜਾਬ ਸਰਕਾਰ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਤਿੰਨ ਜ਼ਿਲ੍ਹਿਆਂ ‘ਚ ਮਾਈਨਿੰਗ ਨੂੰ ਦੇ ਦਿੱਤੀ ਮਨਜ਼ੂਰੀ
ਮਾਈਨਿੰਗ ਸਮੱਗਰੀ ਦੀ ਕਮੀ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਮੰਗਲਵਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਪਠਾਨਕੋਟ, ਰੂਪਨਗਰ ਅਤੇ ਫਾਜ਼ਿਲਕਾ ਦੇ ਜ਼ਿਲ੍ਹਾ ਸਰਵੇਖਣ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ। ਇਨ੍ਹਾਂ ਰਿਪੋਰਟਾਂ ਨੂੰ ਦੇਖਣ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿਚ ਮੌਜੂਦ ਥਾਵਾਂ ‘ਤੇ ਮਾਈਨਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
26 ਅਪ੍ਰੈਲ ਨੂੰ ਸਰਕਾਰ ਨੇ ਐਸਈਆਈਏਏ ਨੂੰ ਭਰੋਸਾ ਦਿੱਤਾ ਸੀ ਕਿ ਜ਼ਿਲ੍ਹਾ ਸਰਵੇਖਣ ਰਿਪੋਰਟ ਛੇ ਮਹੀਨਿਆਂ ਵਿੱਚ ਪੇਸ਼ ਕਰ ਦਿੱਤੀ ਜਾਵੇਗੀ। ਐਸਈਆਈਏਏ ਨੇ ਇਸ ‘ਤੇ ਸਰਕਾਰ ਨੂੰ ਚਾਰ ਮਹੀਨੇ ਦਾ ਸਮਾਂ ਦਿੱਤਾ ਸੀ। 28 ਸਤੰਬਰ ਨੂੰ ਐਸ.ਈ.ਆਈ.ਏ.ਏ ਨੇ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਸੀ।
ਹਾਈ ਕੋਰਟ ਵੱਲੋਂ ਮਾਈਨਿੰਗ ਦੀ ਮਨਜ਼ੂਰੀ ਮਿਲਣ ਨਾਲ ਪੰਜਾਬ ਵਿੱਚ ਰੇਤਾ-ਬੱਜਰੀ ਦੀ ਕੋਈ ਕਮੀ ਨਹੀਂ ਰਹੇਗੀ। ਇਸ ਫੈਸਲੇ ਨਾਲ ਪੰਜਾਬ ਦੇ ਲੋਕਾਂ ਦੀ ਜਿੱਤ ਹੋਈ ਹੈ। ਸੂਬਾ ਸਰਕਾਰ ਰੇਤ ਮਾਫੀਆ ਨੂੰ ਖਤਮ ਕਰਨ ਅਤੇ ਪੰਜਾਬ ਵਾਸੀਆਂ ਨੂੰ ਵਾਜਬ ਭਾਅ ‘ਤੇ ਰੇਤ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।