Connect with us

Punjab

ਪੰਜਾਬ ਸਰਕਾਰ ਨੇ 9 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ

Published

on

ਚੰਡੀਗੜ੍ਹ 10ਸਤੰਬਰ 2023 :  ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਵਤਸਰੀ’ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਵਤਸਰੀ ਤਿਉਹਾਰ ਦੀ ਛੁੱਟੀ 19 ਸਤੰਬਰ ਨੂੰ ਹੋਵੇਗੀ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਹੁੰਦੀ ਸੀ ਜੋ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ ‘ਤੇ ਆਉਂਦੀ ਹੈ, ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।