Punjab
ਪੰਜਾਬ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ, ਪੁਲਿਸ ਅਫਸਰਾਂ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ : ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਤਹਿਤ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਕਏ ਨੋਟੀਫਿਕੇਸ਼ਨ ਵਿੱਚ ਸੂਬਾ ਦੇ ਸਾਰੇ ਜ਼ਿਲਿਆਂ ਦੇ ਡੀਸੀ ਅਤੇ ਐਸਐਸਪੀ,ਆਈਜੀ ਤੇ ਡੀਆਈਜੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਰਵਜਨਕ ਸਥਾਨਾਂ ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਭੀੜ ਵਾਲੀਆਂ ਥਾਵਾਂ ਉਤੇ ਮਾਸਕ ਪਾਉਣ ਸਬੰਧੀ ਸਲਾਹ ਜਾਰੀ ਕੀਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਟੀ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਚਿਹਰੇ ਉਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।
ਮਾਸਕ ਪਹਿਨਣ ਨੂੰ ਖਾਸ ਤੌਰ ‘ਤੇ ਬੰਦ ਵਾਤਾਵਰਨ ਵਿੱਚ ਯਕੀਨੀ ਬਣਾਉਣ ਦੀ ਲੋੜ ਹੈ। ਪ੍ਰਸ਼ਾਸਨ ਮੁਕਾਬਕ ਜਨਤਕ ਆਵਾਜਾਈ (ਬੱਸਾਂ, ਰੇਲਗੱਡੀਆਂ, ਹਵਾਈ ਜਹਾਜ਼ ਅਤੇ ਟੈਕਸੀ ਆਦਿ) ਵਿੱਚ ਪੂਰੀ ਯਾਤਰਾ ਦੌਰਾਨ, ਸਿਨੇਮਾ ਹਾਲਾਂ, ਸ਼ਾਪਿੰਗ ਮਾਲਾਂ ਅਤੇ ਡਿਪਾਰਟਮੈਂਟਲ ਸਟੋਰਾਂ ਆਦਿ ਦੇ ਅੰਦਰ ਠਹਿਰਣ ਦੌਰਾਨ ਅਤੇ ਕਲਾਸ ਰੂਮਾਂ, ਦਫਤਰ-ਕਮਰਿਆਂ, ਅੰਦਰੂਨੀ ਇਕੱਠਾਂ ਦੇ ਅੰਦਰ ਠਹਿਰਣ ਦੌਰਾਨ ਮਾਸਕ ਦੀ ਵਰਤੋਂ ਕੀਤੀ ਜਾਵੇ।