Connect with us

Punjab

ਪੰਜਾਬ ਸਰਕਾਰ ਨੇ ਜਾਰੀ ਕੀਤੀ ਮੰਤਰੀਆਂ ਦੀ ਨਵੀਂ ਸੀਨੀਆਰਤਾ ਸੂਚੀ, ਦੇਖੋ ਲਿਸਟ

Published

on

ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਦੋ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਗਈ ਹੈ, ਜਦੋਂ ਕਿ ਇੱਕ ਪੁਰਾਣੇ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਹੁਣ ਸਰਕਾਰ ਨੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਜਾਰੀ ਕਰ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਸਭ ਤੋਂ ਸੀਨੀਅਰ ਮੰਤਰੀ ਬਣ ਗਏ ਹਨ। ਇਸ ਤੋਂ ਬਾਅਦ ਅਮਨ ਅਰੋੜਾ, ਡਾ: ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਡਾ: ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਚੰਦ ਕਟਾਰੂਚੱਕ ਦੇ ਨਾਂਅ ਆਉਂਦੇ ਹਨ | ਸੀਨੀਆਰਤਾ ਸੂਚੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਸਭ ਤੋਂ ਅਖੀਰਲੇ ਸਥਾਨ ’ਤੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਖੁੱਡੀਆਂ ਕੋਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਹਨ। ਹੁਣ ਇਸ ਸੂਚੀ ਅਨੁਸਾਰ ਮੰਤਰੀਆਂ ਨੇ ਕੈਬਨਿਟ ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ ਹੋਵੇਗੀ।