Connect with us

Punjab

ਪੰਜਾਬ ਵਿਧਾਨ ਸਭਾ ਨੂੰ ਪੇਪਰ ਰਹਿਤ ਬਣਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ

Published

on

ਚੰਡੀਗੜ੍ਹ 21 ਸਤੰਬਰ 2023: ਪੰਜਾਬ ਸਰਕਾਰ ਨੇ ਵਿਧਾਨ ਸਭਾ ਨੂੰ ਪੇਪਰ ਰਹਿਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਿਸ਼ਾ ਵਿੱਚ ਅੱਜ ਤੋਂ ਵਿਧਾਨ ਸਭਾ ਵਿੱਚ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਵੇਰੇ 11 ਵਜੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (NEVA) ਕਾਨਫਰੰਸ-ਕਮ-ਵਰਕਸ਼ਾਪ ਦਾ ਉਦਘਾਟਨ ਕਰਨਗੇ। ਇਸ ਦੌਰਾਨ ਹੋਰ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਰਹਿਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੇ ਸੈਸ਼ਨ ਦੀ ਸਾਰੀ ਕਾਰਵਾਈ ਕਾਗਜ਼ ਰਹਿਤ ਹੋਵੇਗੀ। ਵਰਨਣਯੋਗ ਹੈ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਨੂੰ ਡਿਜੀਟਲ ਕਰਨ ਦੀ ਪੂਰੀ ਪ੍ਰਕਿਰਿਆ ਲਗਭਗ ਪੂਰੀ ਕਰ ਲਈ ਹੈ। ਇਸ ਦੋ ਰੋਜ਼ਾ ਟਰੇਨਿੰਗ ਦੌਰਾਨ ਸਦਨ ਦੀ ਕਾਰਵਾਈ ਬਿਨਾਂ ਦਸਤਾਵੇਜ਼ਾਂ ਦੇ ਕਿਵੇਂ ਚਲਦੀ ਰਹੇਗੀ ਅਤੇ ਕੰਮ ਨੂੰ ਡਿਜੀਟਲ ਤਰੀਕੇ ਨਾਲ ਕਿਵੇਂ ਚਲਾਇਆ ਜਾਵੇਗਾ, ਬਾਰੇ ਦੱਸਿਆ ਜਾਵੇਗਾ।