Connect with us

Punjab

ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਵਕੀਲ ਪੁੱਤਰ, ਨੂੰਹ ਤੇ ਪੋਤੇ ਖ਼ਿਲਾਫ਼ ਪੰਜਾਬ ਸਰਕਾਰ ਨੇ ਦਿੱਤੇ ਸਖ਼ਤ ਹੁਕਮ

Published

on

ਚੰਡੀਗੜ੍ਹ 29 ਅਕਤੂਬਰ 2023 : ਰੋਪੜ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ‘ਤੇ ਕੁੱਟਮਾਰ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਇਹ ਗੱਲ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਹੀ।

ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਕਰਕੇ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਰੋਪੜ ਨੂੰ ਵੀ ਹਦਾਇਤ ਕੀਤੀ ਕਿ ਧਾਰਾ 327, 342, 344, 355 ਆਈ.ਪੀ.ਸੀ. ਅਤੇ ਸੈਕਸ਼ਨ 6 ਮੇਨਟੇਨੈਂਸ ਆਫ ਪੇਰੈਂਟਸ ਐਂਡ ਵੈਲਫੇਅਰ ਆਫ ਸੀਨੀਅਰ ਸਿਟੀਜ਼ਨਜ਼ ਐਕਟ ਦੇ ਤਹਿਤ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ‘ਤੇ ਹਮਲਾ ਕਰਨ ਵਾਲੇ ਵਕੀਲ ਅੰਕੁਰ ਵਰਮਾ ਖਿਲਾਫ ਐੱਫ.ਆਈ.ਆਰ. ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਰੋਪੜ ਵਿੱਚ ਇੱਕ ਵਕੀਲ ਦੇ ਬੇਟੇ ਵੱਲੋਂ ਲੈਕਚਰਾਰ ਦੀ ਮਾਂ ’ਤੇ ਕੁੱਟਮਾਰ ਕਰਨ ਦੀ ਸੂਚਨਾ ਸਾਖੀ ਵਨ ਸਟਾਪ ਸੈਂਟਰ ਤੋਂ ਮਿਲੀ ਸੀ। ਸਖੀ ਵਨ ਸਟਾਪ ਸੈਂਟਰ ਔਰਤਾਂ ਦੀ ਸੁਰੱਖਿਆ ਲਈ ਮੁਫਤ ਸੇਵਾਵਾਂ ਪ੍ਰਦਾਨ ਕਰਦੇ ਹਨ। ਡਾ: ਬਲਜੀਤ ਕੌਰ ਨੇ ਕਿਹਾ ਕਿ ਰੋਪੜ ‘ਚ ਵਾਪਰੀ ਇਸ ਘਟਨਾ ਦੇ ਵਿਰੋਧ ‘ਚ ਉਹ ਸ਼ਹਿਰ ‘ਚ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ |