punjab
ਕੋਰੋਨਾ ਪਾਬੰਦੀਆਂ ‘ਤੇ ਅੱਜ ਕਰ ਸਕਦੀ ਹੈ ਪੰਜਾਬ ਸਰਕਾਰ ਵੱਡਾ ਐਲਾਨ

ਪੰਜਾਬ ਸਰਕਾਰ ਕੋਵਿਡ ਰੀਵਿਊ ਕਮੇਟੀ ਦੀ ਅੱਜ ਮੀਟਿੰਗ ਹੋਵੇਗੀ। ਰੀਵਿਊ ਮੀਟਿੰਗ ‘ਚ ਕੋਰੋਨਾ ਪਾਬੰਦੀਆਂ ਸਬੰਧੀ ਅੱਜ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਪਿਛਲੀ ਮੀਟਿੰਗ ‘ਚ ਮੁੱਖ ਮੰਤਰੀ ਨੇ ਰਾਜ ਅੰਦਰ ਲਗਾਈਆਂ ਕੋਰੋਨਾ ਪਾਬੰਦੀਆਂ ਨੂੰ 15 ਜੂਨ ਤਕ ਜਾਰੀ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਸਨ। ਨਾਲ ਹੀ ਪਹਿਲਾ ਕੁਝ ਸਰਕਾਰ ਵੱਲੋਂ ਢਿੱਲ ਵੀ ਦਿੱਤੀ ਗਈ ਸੀ। ਕਿਉਂਕਿ ਰਾਜ ਅੰਦਰ ਕੋਰੋਨਾ ਮਾਮਲੇ ਲਗਾਤਾਰ ਘੱਟ ਰਹੇ ਹਨ ਇਸ ਲਈ ਅਜਿਹੇ ‘ਚ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਦੁਕਾਨਦਾਰਾਂ ਤੇ ਕਾਰੋਬਾਰੀਆਂ ਸਮੇਤ ਆਮ ਲੋਕਾਂ ਨੂੰ ਸਖਤੀ ਤੋਂ ਢਿੱਲ ਦਿੱਤੀ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ 629 ਮਰੀਜ਼ਾ ਦੀ ਪੁਸ਼ਟੀ ਹੋਈ ਹੈ ਕਿ ਜਦਕਿ 33 ਮੌਤਾਂ ਦਰਜ ਹੋਈਆਂ ਹਨ। ਦੂਜੇ ਪਸੀ 1650 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਲਾਜ ਅਧੀਨ ਕੋਰੋਨਾ ਮਰੀਜ਼ਾ ਦੀ ਗਿਣਤੀ ਘੱਟ ਕੇ 11,913 ‘ਤੇ ਆ ਗਈ ਹੈ।