News
ਸਰਕਾਰੀ ਸਨਮਾਨ ਨਾਲ ਬਲਬੀਰ ਸਿੰਘ ਸੀਨੀਅਰ ਦਾ ਅੱਜ ਸ਼ਾਮ ਹੋਵੇਗਾ ਅੰਤਿਮ ਸਸਕਾਰ

ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਦਾ ਅੱਜ ਚੰਡੀਗੜ੍ਹ ਵਿਖੇ 5:30 ਵਜੇ ਅੰਤਿਮ ਸਸਕਾਰ ਹੋਵੇਗਾ । ਪੰਜਾਬ ਸਰਕਾਰ ਇਸ ਮਹਾਨ ਸ਼ਖਸੀਅਤ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕਰੇਗੀ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀ ਸ਼ਾਮਿਲ ਹੋਣਗੇ। ਦੱਸ ਦਈਏ ਬਲਬੀਰ ਸਿੰਘ ਸੀਨੀਅਰ ਦੇ ਪੋਤੇ ਕਬੀਰ ਸਿੰਘ ਫੋਰਟਿਸ ਹਸਪਤਾਲ ਤੋਂ ਇਹਨਾਂ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਜਾਣਗੇ ਤੇ ਸੈਕਟਰ 25 ਸ਼ਮਸ਼ਾਨ ਘਾਟ ‘ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ।