Connect with us

Punjab

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਲਈ “ਬਿੱਲ ਲਾਓ, ਇਨਾਮ ਪਾਓ” ਸਕੀਮ ਹੋਵੇਗੀ ਲਾਗੂ

Published

on

5 AUGUST 2023: ਪੰਜਾਬ ਸਰਕਾਰ ਪੰਜਾਬੀਆਂ ਲਈ “ਬਿੱਲ ਲਾਓ, ਇਨਾਮ ਪਾਓ” ਸਕੀਮ ਲਾਗੂ ਕਰਨ ਜਾ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਇਸ ਸਕੀਮ ਦੀ ਸ਼ੁਰੂਆਤ ਆਜ਼ਾਦੀ ਦਿਹਾੜੇ ‘ਤੇ ਕੀਤੀ ਜਾ ਸਕਦੀ ਹੈ।

ਦਰਅਸਲ, ਉਪਰੋਕਤ ਸਕੀਮ ਦਾ ਉਦੇਸ਼ ਵੱਧ ਤੋਂ ਵੱਧ ਜੀ.ਐਸ.ਟੀ. ਬਿੱਲਾਂ ਨੂੰ ਇਕੱਠਾ ਕਰਨ ਲਈ, ਸਰਕਾਰ ਬਿੱਲਾਂ ਲਈ ਇਨਾਮ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਬਿੱਲ ਇਕੱਠੇ ਕਰਨ ਲਈ ਉਤਸ਼ਾਹਿਤ ਕਰੇਗੀ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੋਰਟਲ ਤਿਆਰ ਕਰ ਲਿਆ ਗਿਆ ਹੈ, ਜਲਦੀ ਹੀ ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।