Punjab
ਪੰਜਾਬ ਹਰਿਆਣਾ ਹਾਈਕੋਰਟ ‘ਚ ਅੱਜ ਕਿਸਾਨ ਅੰਦੋਲਨ ਮਾਮਲੇ ਦੀ ਨਵੀਂ ਪਟੀਸ਼ਨ ‘ਤੇ ਹੋਵੇਗੀ ਸੁਣਵਾਈ
13 ਫਰਵਰੀ ਤੋਂ ਸ਼ੁਰੂ ਹੋਏ ਸੰਯੁਕਤ ਕਿਸਾਨ ਮੋਰਚੇ ਦਾ ਅੱਜ 24 ਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਨਵੀਂ ਪਟੀਸ਼ਨ ਦਰਜ ਕੀਤੀ ਗਈ ਹੈ, ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਕੀਤੀ ਗਈ ਹੈ।ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਕੇਂਦਰ ਸਰਕਾਰ ਸਮੇਤ ਕਈ ਲੋਕਾਂ ਨੂੰ ਧਿਰ ਬਣਾਇਆ ਹੈ| ਜਿਸ ਦੀ ਸੁਣਵਾਈ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਹੋਵੇਗੀ|
ਉਨ੍ਹਾਂ ਨੇ ਪਟੀਸ਼ਨ ‘ਚ ਮੰਗ ਕੀਤੀ ਹੈ ਕਿ 21 ਫਰਵਰੀ ਨੂੰ ਪੰਜਾਬ ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਜਾਂਚ ਕੀਤੀ ਜਾਵੇ। ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਜਰੂਰੀ ਹੈ। ਉਹਨਾਂ ਨੇ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਫੌਜ ਵੱਲੋਂ ਹਥਿਆਰਾਂ ਦੀ ਵਰਤੋਂ ਨਿਹੱਥੇ ਕਿਸਾਨਾਂ ‘ਤੇ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ ।