Punjab
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਾਸ਼ਟਰੀ ਜੇਤੂ ਖਿਡਾਰੀਆਂ ਨੂੰ ਪ੍ਰੀਖਿਆ ‘ਚ ਵਾਧੂ ਅੰਕ ਦੇਣ ਦਾ ਲਿਆ ਫ਼ੈਸਲਾ
9 ਮਾਰਚ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਾਜ ਪੱਧਰੀ ਅਤੇ ਰਾਸ਼ਟਰੀ ਜੇਤੂ ਖਿਡਾਰੀਆਂ ਨੂੰ ਵਾਧੂ ਅੰਕ ਦੇਣ ਦਾ ਫੈਸਲਾ ਲਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਮਾਤ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜੇਤੂ ਖਿਡਾਰੀਆਂ ਨੂੰ ਪ੍ਰੀਖਿਆ ਵਿੱਚ ਵਾਧੂ ਅੰਕ ਦਿੱਤੇ ਜਾਣਗੇ, ਜਿਸ ਤਹਿਤ ਸਕੂਲ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਇਨਾਮ ਦਿੱਤੇ ਜਾਣਗੇ। ਨੈਸ਼ਨਲ ਖੇਡਾਂ ਵਿੱਚ ਵਾਧੂ ਅੰਕ ਦਿੱਤੇ ਜਾਣਗੇ।25, 22 ਅਤੇ 19 ਅੰਕ ਦਿੱਤੇ ਜਾਣਗੇ। ਸਟੇਟ ਲੇਬਲ ਜੇਤੂ ਨੂੰ 15, 12 ਅਤੇ 9 ਅੰਕ ਦੇਣ ਦੀਆਂ ਹਦਾਇਤਾਂ ਹਨ।
ਜੇਕਰ ਕੋਈ ਰਾਜ ਅਤੇ ਰਾਸ਼ਟਰੀ ਖਿਡਾਰੀ ਵਾਧੂ ਅੰਕ ਪ੍ਰਾਪਤ ਕਰਨ ਤੋਂ ਵਾਂਝਾ ਰਹਿੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਹੋਵੇਗੀ। ਸਿੱਖਿਆ ਵਿਭਾਗ ਨੇ ਹਦਾਇਤ ਕੀਤੀ ਹੈ ਕਿ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਖਿਡਾਰੀਆਂ ਦੀ ਜਾਣਕਾਰੀ ਸਮੇਂ ਅਨੁਸਾਰ ਪੋਰਟਲ ‘ਤੇ ਭਰੀ ਜਾਵੇ ਅਤੇ ਰਾਸ਼ਟਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਜਾਣਕਾਰੀ ਵੀ ਸਮੇਂ ਅਨੁਸਾਰ ਮੁੱਖ ਦਫ਼ਤਰ ਨੂੰ ਭੇਜੀ ਜਾਵੇ।