Punjab
PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ….

ਚੰਡੀਗੜ੍ਹ19 JUNE 2023: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ PSPCL ਦੇ ਜੂਨੀਅਰ ਇੰਜੀਨੀਅਰ (JE) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਹੈ ਕਿ ਉਕਤ JE ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉੱਥੇ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ,ਕਿ JE ਕਿਰਪਾ ਸਿੰਘ ਨੇ ਨਵਾਂ ਟਰਾਂਸਫਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ ।