National
ਚੋਣ ਕਮਿਸ਼ਨਰ ਦੀ ਨਿਯੁਕਤੀ ‘ਚ ਚੀਫ਼ ਜਸਟਿਸ ਦੀ ਭੂਮਿਕਾ ਹੋ ਜਾਵੇਗੀ ਖ਼ਤਮ
10AUGUST 2023: ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਅਹੁਦੇ ਦੀ ਮਿਆਦ) ਬਿੱਲ ਅੱਜ ਰਾਜ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਕਿਰਿਆ ਵਿੱਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਭੂਮਿਕਾ ਖ਼ਤਮ ਹੋ ਜਾਵੇਗੀ।
ਇਸ ਸਾਲ ਮਾਰਚ ਵਿੱਚ, ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਸੀ ਕਿ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਵਾਲੇ ਇੱਕ ਪੈਨਲ ਦੁਆਰਾ ਕੀਤੀ ਜਾਵੇਗੀ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਬਿੱਲ ਦੇ ਲਾਗੂ ਹੋਣ ਨਾਲ ਭਾਰਤ ਦੇ ਚੀਫ਼ ਜਸਟਿਸ ਨੂੰ ਪੈਨਲ ਤੋਂ ਹਟਾ ਦਿੱਤਾ ਜਾਵੇਗਾ। ਉਨ੍ਹਾਂ ਦੀ ਥਾਂ ਪ੍ਰਧਾਨ ਮੰਤਰੀ ਵੱਲੋਂ ਨਾਮਜ਼ਦ ਕੀਤੇ ਗਏ ਕੈਬਨਿਟ ਮੰਤਰੀ ਨੂੰ ਪੈਨਲ ਵਿੱਚ ਸ਼ਾਮਲ ਕੀਤਾ ਜਾਵੇਗਾ।