Connect with us

Punjab

ਰੋਡਵੇਜ਼ ਦੀਆਂ ਬੱਸਾਂ ‘ਚ 52 ਸਵਾਰੀਆਂ ਦੇ ਬੈਠਣ ਦੇ ਨਿਯਮਾਂ ਨੂੰ ਲਿਆ ਵਾਪਿਸ

Published

on

ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਵੱਲੋਂ 52 ਸਵਾਰੀਆਂ ਦੇ ਬੈਠਣ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਅਤੇ ਨਿਯਮਾਂ ਨੂੰ ਵਾਪਸ ਲੈ ਲਿਆ ਗਿਆ ਹੈ। ਯੂਨੀਅਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਅਹੁਦੇਦਾਰ ਸ਼ਾਮਲ ਹੋਏ।

ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ 8 ਫਰਵਰੀ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਭਰੋਸੇ ‘ਤੇ ਯੂਨੀਅਨ ਨੇ 52 ਯਾਤਰੀਆਂ ਦੇ ਬੈਠਣ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ।

ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਦੇ ਬੈਠਣ ’ਤੇ ਪਾਬੰਦੀ ਲਾ ਦਿੱਤੀ ਸੀ। ਇਸ ਕਾਰਨ ਸਵਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਵੇਰ ਤੇ ਸ਼ਾਮ ਸਮੇਂ ਤਾ ਬਹੁਤ ਹੀ ਦਿੱਕਤਾਂ ਪੇਸ਼ ਹੋ ਰਿਹਾ ਹਨ|