Connect with us

National

ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ ‘ਚ 66 ਫ਼ੀਸਦੀ ਹੋਇਆ ਵਾਧਾ, ਹੁਣ ਮਿਲੇਗੀ 90 ਹਜ਼ਾਰ ਤਨਖ਼ਾਹ

Published

on

ਦਿੱਲੀ ਦੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਦੇ ਨਾਲ ਹੀ ਹੁਣ ਦਿੱਲੀ ਦੇ ਸਾਰੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਹੁਣ ਦਿੱਲੀ ਦੇ ਵਿਧਾਇਕ ਨੂੰ 90,000 ਹਜ਼ਾਰ ਤੱਕ ਤਨਖਾਹ ਮਿਲੇਗੀ। ਪਹਿਲਾਂ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 54,000 ਰੁਪਏ ਸੀ।

ਤਨਖਾਹ ਵਾਧੇ ਦੇ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ, ਨਿਆਂ ਅਤੇ ਵਿਧਾਨ ਵਿਭਾਗ ਨੇ ਤਨਖਾਹ ਵਾਧੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ, ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਤਨਖ਼ਾਹ ਅਤੇ ਭੱਤਿਆਂ ਸਮੇਤ ਕੁੱਲ 1.70 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦਕਿ ਪਹਿਲਾਂ 72 ਹਜ਼ਾਰ ਰੁਪਏ ਮਿਲਦੇ ਸਨ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਤਨਖਾਹ ਵਾਧੇ ਦਾ ਪ੍ਰਸਤਾਵ 4 ਜੁਲਾਈ 2022 ਨੂੰ ਦਿੱਲੀ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ।

ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 12 ਸਾਲ ਬਾਅਦ ਵਧੀ
ਦਿੱਲੀ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਨੂੰ ਲੈ ਕੇ ਇੱਕ ਦਿਲਚਸਪ ਗੱਲ ਸਾਹਮਣੇ ਆਈ ਹੈ ਕਿ ਪੂਰੇ 12 ਸਾਲਾਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਹੋਇਆ ਹੈ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਿਧਾਇਕਾਂ ਦੀ ਵਧੀ ਹੋਈ ਤਨਖਾਹ ਦੀ ਵਿਵਸਥਾ 14 ਫਰਵਰੀ 2023 ਤੋਂ ਲਾਗੂ ਹੋਵੇਗੀ।