Punjab
ਪੰਜਾਬ ਦੇ ਅਧਿਆਪਕਾਂ ਦਾ ਦੂਜਾ ਜੱਥਾ ਅੱਜ ਅਧਿਆਪਕ ਸਿਖਲਾਈ ਲਈ IIM ਅਹਿਮਦਾਬਾਦ ਲਈ ਹੋਵੇਗਾ ਰਵਾਨਾ
27ਅਗਸਤ 2023: ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਪੰਜਾਬ ਵਿੱਚੋਂ ਅਧਿਆਪਕਾਂ ਦਾ ਦੂਜਾ ਜੱਥਾ ਭੇਜਿਆ ਜਾਵੇਗਾ। ਇਹ ਅਧਿਆਪਕ IIM ਅਹਿਮਦਾਬਾਦ ਲਈ ਰਵਾਨਾ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹਿਣਗੇ। ਮੁੱਖ ਮੰਤਰੀ ਮਾਨ ਸਾਰੇ ਅਧਿਆਪਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਿਖਲਾਈ ਦੇ ਫਾਇਦਿਆਂ ਬਾਰੇ ਵੀ ਦੱਸਣਗੇ। ਪਿਛਲੇ ਮਹੀਨੇ 29 ਜੁਲਾਈ ਨੂੰ ਪੰਜਾਬ ਸਰਕਾਰ ਨੇ ਸੂਬੇ ਦੇ 50 ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਭੇਜਿਆ ਸੀ।